ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦੀ ਮਾਤਾ ਦੇ ਦਿਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦੀ ਮਾਤਾ ਪਾਓਲੋ ਮਾਈਨੋ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ, ”ਸੋਨੀਆ ਗਾਂਧੀ ਜੀ ਨਾਲ ਉਨ੍ਹਾਂ ਦੀ ਮਾਂ ਪਾਓਲੋ ਮਾਈਨੋ ਦੇ ਦਿਹਾਂਤ ‘ਤੇ ਦਿਲੀ ਸੰਵੇਦਨਾ ਸਾਂਝੀ ਕਰਦੇ ਹੋਏ। ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ।”






















