ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,12 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ਤੇ ਹਨ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜ ਬਾਅਦ ਦੁਪਹਿਰ 4 ਵਜੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੇ ਬੇਟੇ ਰਣਇੰਦਰ ਸਿੰਘ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਹੋਈ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਇਹ ਵੀ ਕਿਆਸਰਾਈਆਂ ਚੱਲ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਨਾਲ ਮਰਜਰ ਹੋ ਸਕਦਾ ਹੈ। ਹੁਣ ਕੈਪਟਨ ਦੀਆਂ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਹੋ ਰਹੀਆਂ ਮੁਲਾਕਾਤਾਂ ਤੋਂ ਇਹ ਕਿਆਫੇ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਹਾਈਕਮਾਨ ਕੋਈ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ।