ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤੇ ;ਜਨਤਕ ਮੇਲ-ਜੋਲ ਤੋਂ ਬਣਾਈ ਦੂਰੀ
ਚੰਡੀਗੜ੍ਹ, 18 ਦਸੰਬਰ(ਵਿਸ਼ਵ ਵਾਰਤਾ)-: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਭਾਰਤ ਪਰਤ ਆਏ ਹਨ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਰ ਤੋਂ ਤੁਰੰਤ ਬਾਅਦ ਉਹ ਵਿਦੇਸ਼ ਚਲੇ ਗਏ ਸਨ। ਇਸ ਦੌਰਾਨ ਉਹਨਾਂ ਨੇ ਵਿਦੇਸ਼ ਵਿੱਚ ਰਹਿ ਕੇ ਆਪਣਾ ਇਲਾਜ਼ ਕਰਵਾਉਣ ਅਤੇ ਪੀਐੱਚਡੀ ਥੀਸਿਸ ਤੇ ਕੰਮ ਕਰਨ ਦੀ ਗੱਲ ਕਹੀ ਸੀ। ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹ 15 ਦਸੰਬਰ ਨੂੰ ਵਾਪਸ ਪਰਤ ਆਏ ਹਨ।
ਵਾਪਸ ਪਰਤਣ ਤੋਂ ਬਾਅਦ ਉਹਨਾਂ ਨੇ ਆਪਣੇ ਆਪ ਨੂੰ ਜਨਤਕ ਮੇਲ-ਜੋਲ ਤੋਂ ਦੂਰ ਹੀ ਰੱਖਿਆ ਹੋਇਆ ਹੈ। ਹਾਲਾਂਕਿ ਇਹ ਸਪਸ਼ਟ ਨਹੀਂ ਹੈ ਕਿ ਉਹ ਆਪਣੀ ਖਰੜ ਰਿਹਾਇਸ਼ ਤੇ ਰਹਿ ਰਹੇ ਹਨ ਜਾਂ ਕਿਤੇ ਹੋਰ।























