ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਦਾਲਤ ਵੱਲੋਂ ਸੰਮਨ ਜਾਰੀ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਦੱਸ ਦੱਈਏ ਕਿ ਚਰਨਜੀਤ ਚੰਨੀ ਮੰਗਲਵਾਰ ਦੇਰ ਸ਼ਾਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਸਾਰੀ ਰਾਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਬਿਤਾਉਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 5:30 ਵਜੇ ਰਵਾਨਾ ਹੋਏ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਪਰਤ ਆਏ ਹਨ। ਚੰਨੀ ਆਪਣੀ ਪੀਐਚਡੀ ਪੂਰੀ ਕਰਨ ਲਈ ਵਿਦੇਸ਼ ਗਏ ਸੀ। ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ ‘ਚ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਨੂੰ ਸ਼ਿਸ਼ਟਾਚਾਰ ਮੁਲਾਕਾਤ ਕਿਹਾ।























