ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਲੜਨਗੇ ਚੋਣ!
ਕੱਟਿਆ ਸਪੈਸ਼ਨ ਕੇਕ , ਕੇਕ ਤੇ ਲਿਖਿਆ ‘ਸਾਡਾ ਚੰਨੀ ਜਲੰਧਰ’
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾ ਗਰਮਾ ਗਈ ਹੈ। ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਤੋਂ ਚੋਣ ਲੜਨ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਹੈ। ਅੱਜ ਸਾਬਕਾ ਮੁੱਖ ਮੰਤਰੀ ਚੰਨੀ ਦੇ ਜਨਮ ਦਿਨ ਮੌਕੇ ਜਲੰਧਰ ਤੋਂ ਪਹੁੰਚੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਆਦਮਪੁਰ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਸ਼ਾਹਕੋਟ ‘ਸਾਡਾ ਚੰਨੀ ਜਲੰਧਰ’ ਲਿਖਿਆ ਕੇਕ ਲੈ ਕੇ ਪਹੁੰਚੇ ਜਿਸ ਦੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਚਰਚਾ ਹੋ ਰਹੀ ਹੈ।
ਸਾਡਾ ਚੰਨੀ ਜਲੰਧਰ ਲਿਖਿਆ ਕੇਕ ਕੱਟੇ ਜਾਣ ਤੋਂ ਬਾਅਦ ਇਸ ਚਰਚਾ ਨੇ ਹੋਰ ਜ਼ੋਰ ਫੜ ਲਿਆ ਹੈ ਕਿ ਸਾਬਕਾ ਸੀਐਮ ਚੰਨੀ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਆਪਣੀ ਉਮੀਦਵਾਰੀ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ। ਪਰ ਕੇਕ ਕੱਟ ਕੇ ਅਤੇ ਨਾਅਰੇਬਾਜ਼ੀ ਕਰਕੇ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਏ ਜਾਣ ਦਾ ਐਲਾਨ ਪੱਕਾ ਮੰਨਿਆ ਜਾ ਰਿਹਾ ਹੈ।