ਸਾਬਕਾ ਮੁੱਖ ਮੰਤਰੀ ਚੰਨੀ ਦੀ ਅੱਜ ਵਿਜੀਲੈਂਸ ਅੱਗੇ ਨਹੀਂ ਹੋਵੇਗੀ ਪੇਸ਼ੀ
ਪੜ੍ਹੋ, ਹੁਣ ਕਦੋਂ ਹੋਣਗੇ ਵਿਜੀਲੈਂਸ ਅੱਗੇ ਪੇਸ਼
ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
ਚੰਡੀਗੜ੍ਹ,12ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਓਰੋ ਦੀ ਕਾਂਗਰਸੀ ਮੰਤਰੀਆਂ ਖਿਲਾਫ ਕਾਰਵਾਈ ਜਾਰੀ ਹੈ। ਹੁਣ ਵਿਜੀਲੈਂਸ ਟੀਮ ਦੀ ਰਾਡਾਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਅੱਜ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ, ਪਰ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣਗੇ।ਦੱਸ ਦਈਏ ਕਿ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਨੂੰ ਈਮੇਲ ਲਿਖੀ ਸੀ, ਜਿਸ ‘ਚ ਉਨ੍ਹਾਂ ਨੇ 20 ਅਪ੍ਰੈਲ ਤੱਕ ਦੀ ਮੁਹਲਤ ਮੰਗੀ ਹੈ। ਜਿਸ ਤੋਂ ਬਾਅਦ ਹੁਣ ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਵੀ ਜਾਰੀ ਕੀਤਾ ਜਾ ਚੁੱਕਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਚੰਨੀ ਦੇ ਜਾਂਚ ਵਿਚ ਸ਼ਾਮਲ ਹੋਣ ਤੋਂ ਬਾਅਦ ਉਸ ਦੀ ਮਾਲਕੀ ਵਾਲੀ ਜਾਇਦਾਦ ਦਾ ਵਿਜੀਲੈਂਸ ਕੋਲ ਮੌਜੂਦ ਰਿਕਾਰਡ ਨਾਲ ਮਿਲਾਨ ਕੀਤਾ ਜਾਵੇਗਾ।























