ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਪੜ੍ਹੋ,ਕਦੋਂ ਤੱਕ ਭੇਜਿਆ ਗਿਆ ਜੇਲ੍ਹ ‘ਚ
ਚੰਡੀਗੜ੍ਹ,6 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ (ਸਾਲੀ ਦੇ ਮੁੰਡੇ) ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਉਸ ਦੇ ਘਰੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਇਕ ਸਾਥੀ ਦੇ ਘਰੋਂ 2 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ, ਜਿਸ ਤੋਂ ਬਾਅਦ ਈਡੀ ਨੇ ਉਸ ਵਿਰੁੱਧ ਜਾਂਚ ਸ਼ੁਰੂ ਕੀਤੀ ਸੀ। ਅਦਾਲਤ ਨੇ ਅੱਜ ਭੁਪਿੰਦਰ ਹਨੀ ਦੀ ਨਿਆਂਇਕ ਹਿਰਾਸਤ 20 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।