ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਿਜ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਹ ਪਟੀਸ਼ਨ ਹਨੀ ਅਤੇ ਉਸਦੇ ਸਾਥੀ ਨੇ ਉਹਨਾਂ ਖਿਲਾਫ 2018 ਵਿੱਚ ਦਰਜੀ ਐਫਆਈਆਰ ਦਰਜ ਕਰਨ ਦੀ ਮੰਗ ਲੈ ਕੇ ਪਾਈ ਗਈ ਸੀ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੋਰਟ ਨੇ ਜਾਂਚ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਤੇ ਟਿੱਪਣੀਆਂ ਵੀ ਕੀਤੀਆਂ ਹਨ। ਜਿਕਰਯੋਗ ਹੈ ਕਿ ਭੁਪਿੰਦਰ ਹਨੀ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ਤੇ ਬਾਹਰ ਹੈ।