ਸਾਬਕਾ ਮੁੱਖ ਮੰਤਰੀ ਦੇ ਹਮਾਇਤੀਆਂ ਦੀ ਛਾਂਟੀ ਸ਼ੁਰੂ
ਸਿੱਧੂ ਦਾ ਹਮਾਇਤੀ ਲਾਇਆ ਚੇਅਰਮੈਨ

ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ)- ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦੇ ਹੀ ਸਭ ਤੋਂ ਪਹਿਲਾਂ ਮੁੱਖ ਮੰਤਰੀ ਦਫਤਰ ਵਿੱਚੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੱਗੇ ਅਧਿਕਾਰੀ ਹਟਾਏ ਗਏ, ਹੁਣ ਅਮ੍ਰਿਤਸਰ ਤੋਂ ਛਾਂਟੀ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਕੀਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੁੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਾਇਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਾਬਕਾ ਮੁੱਖ ਮੰਤਰੀ ਦੇ ਚੇਅਰਮੈਨ ਤੇ ਅਹੁਦੇਦਾਰ ਬਦਲੇ ਜਾ ਸਕਦੇ ਹਨ।






















