ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਦੀ ਰਿਹਾਈ ਦਾ ਮਾਮਲਾ – ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਨੂੰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਗੁਰਮੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਨੇ ਕੇਂਦਰ ਅਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਅਨੁਸਾਰ ਪਟੀਸ਼ਨਰ ਗੁਰਮੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ 24 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ ਉਹ ਪ੍ਰੀ-ਮੈਚਿਓਰ ਰਿਹਾਈ ਦਾ ਹੱਕਦਾਰ ਹੈ। ਪਟੀਸ਼ਨਕਰਤਾ ਨੇ ਸਰਕਾਰ ਵੱਲੋਂ ਵਿਤਕਰਾ ਕੀਤੇ ਜਾਣ ਦੀ ਗੱਲ ਵੀ ਕਹੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਈ ਕੈਦੀ 14 ਸਾਲ ਬਾਅਦ ਰਿਹਾਅ ਹੋਏ ਹਨ। ਪਰ 24 ਸਾਲ ਬਾਅਦ ਵੀ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।