ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਘਰ ਵਾਪਸੀ, ਆਪ ਛੱਡ ਮੁੜ ਕਾਂਗਰਸ ਚ ਹੋਏ ਸ਼ਾਮਿਲ
ਚੰਡੀਗੜ, 13 ਮਈ (ਵਿਸ਼ਵ ਵਾਰਤਾ)- ਵਿਧਾਨ ਸਭਾ ਹਲਕਾ ਖਰੜ ਤੋਂ ਤਿੰਨ ਵਾਰ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਕੰਗ ਨੇ ਅੱਜ ‘ ਆਪ ‘ ਦਾ ਸਾਥ ਛੱਡ ਦਿੱਤਾ। ਓਹ ਅੱਜ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। 2022 ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੰਗ ਕਾਂਗਰਸ ਵੱਲੋਂ ਟਿਕਟ ਨਾ ਮਿਲਣ ‘ਤੇ ਰੋਸ ਵਜੋਂ ‘ਆਪ’ ‘ਚ ਸ਼ਾਮਲ ਹੋ ਗਏ ਸਨ।