ਸਾਬਕਾ ਮੰਤਰੀ ਤੀਕਸ਼ਣ ਸੂਦ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- : ਸਾਬਕਾ ਮੰਤਰੀ ਤੇ ਭਾਜਪਾ ਆਗੂ ਤੀਕਸ਼ਣ ਸੂਦ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵਿਧਾਨ ਸਭਾ ਸਕੱਤਰ ਵਲੋਂ ਜਾਰੀ ਜ਼ਿਆਦਾ ਪੈਨਸ਼ਨ ਦੀ ਰਿਕਵਰੀ ਲਈ ਜਾਰੀ ਨੋਟਿਸ ਉੱਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਜਵਾਬਦੇਰ ਧਿਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਹਾਈ ਕੋਰਟ ਨੇ ਇਹ ਹੁਕਮ ਤੀਕਸ਼ਣ ਸੂਦ ਵੱਲੋਂ ਪੈਨਸ਼ਨ ਦੀ ਵਸੂਲੀ ਦੇ ਨੋਟਿਸ ਖ਼ਿਲਾਫ਼ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਦਿੱਤਾ ਹੈ। ਵਿਧਾਨ ਸਭਾ ਸਕੱਤਰ ਨੇ ਪਿਛਲੇ ਮਹੀਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਵੱਧ ਪੈਨਸ਼ਨ ਜਾਰੀ ਕਰ ਦਿੱਤੀ ਗਈ ਹੈ, ਅਜਿਹੇ ਵਿਚ ਵੱਧ ਜਾਰੀ ਕੀਤੀ ਗਈ ਪੈਨਸ਼ਨ ਦੀ ਵਸੂਲੀ ਕੀਤੀ ਜਾਵੇਗੀ। ਤੀਕਸ਼ਣ ਸੂਦ ਨੇ ਵੀ ਇਸ ਨੋਟਿਸ ਦਾ ਜਵਾਬ ਦਿੱਤਾ ਸੀ।ਇਸ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਤੀਕਸ਼ਣ ਸੂਦ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।