ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨਹੀਂ ਰਹੇ
ਚੰਡੀਗੜ੍ਹ, 21 ਮਈ(ਵਿਸ਼ਵ ਵਾਰਤਾ)-: ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਹ ਫੋਰਟਿਸ ਹਸਪਤਾਲ ਵਿਚ ਦਾਖਲ ਸਨ ਜਿੱਥੇ ਅੱਜ ਸਵੇਰੇ ਉਹਨਾਂ ਦਾ ਦਿਹਾਂਤ ਹੋ ਗਿਆ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।