ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਸਦਮਾ, ਮਾਤਾ ਦਾ ਦਿਹਾਂਤ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)-ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਸਿੱਧੂ ਦੀ ਮਾਤਾ ਰਣਜੀਤ ਕੌਰ ਬੀਤੀ ਰਾਤ ਸਦਾ ਲਈ ਵਿਛੋੜਾ ਦੇ ਗਏ। ਮਾਤਾ ਰਣਜੀਤ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਅੱਜ ਐਤਵਾਰ ਨੂੰ ਦੁਪਹਿਰ 1 ਵਜੇ ਕੀਤਾ ਜਾਵੇਗਾ।