ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਕੀਤਾ ਤਲਬ
ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਵਿਜੀਲੈਂਸ ਬਿਓਰੋ ਨੇ ਹੁਣ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਖ਼ਰਚੇ ਕੇਸ ਵਿਚ 24 ਫ਼ਰਵਰੀ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬ੍ਰਹਮ ਮਹਿੰਦਰਾ ਤੋਂ ਇਲਾਵਾ ਕਾਂਗਰਸ ਪਾਰਟੀ ਦੇ 5 ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਭਾਰਤ ਭੂਸ਼ਣ ਆਸ਼ੂ ਵਿਰੁੱਧ ਵਿਜੀਲੈਂਸ ਵੱਲੋਂ ਜਾਂਚ ਪੜਤਾਲ ਕਰ ਰਹੀ ਹੈ।