ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ
ਚੰਡੀਗੜ੍ਹ,24ਫਰਵਰੀ(ਵਿਸ਼ਵ ਵਾਰਤਾ)-ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਉਹ ਅੱਜ 24 ਫਰਵਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣਗੇ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਵਿੱਚ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਉਨ੍ਹਾਂ ਨੇ 2017 ‘ਚ ਅਹੁਦੇ ਦੀ ਸਹੁੰ ਚੁੱਕੀ ਸੀ। ਉਹ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।