ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਦੀ ਵਿਜ਼ੀਲੈਂਸ ਅੱਗੇ ਪੇਸ਼ੀ ਅੱਜ
ਪੜ੍ਹੋ,ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੂੰ ਤਲਬ ਕੀਤਾ ਹੈ। ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੂੰ ਅੱਜ 7 ਦਸੰਬਰ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ। ਹਾਲਾਂਕਿ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੈ ਕਿ ਉਹ ਅੱਜ ਵਿਜ਼ੀਲੈਂਸ ਅੱਗੇ ਪੇਸ਼ ਹੋਣਗੇ ਜਾਂ ਨਹੀਂ।
ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਹੋਰ ਬਹੁਤ ਸਾਰੇ ਵਿਧਾਇਕ ਤੇ ਮੰਤਰੀ ਵਿਜੀਲੈਂਸ ਦੇ ਸ਼ਿਕੰਜੇ ਵਿਚ ਆ ਚੁੱਕੇ ਹਨ। ਦੱਸ ਦੱਈਏ ਕਿ ਬੀਤੇ ਕੱਲ੍ਹ ਹੀ ਵਿਧਾਇਕ ਬਰਿੰਦਰਮੀਤ ਪਾਹੜਾ ਵੀ ਗੁਰਦਾਸਪੁਰ ਦਫਤਰ ਵਿਜੀਲੈਂਸ ਅੱਗੇ ਪੇਸ਼ ਹੋਏ ਸਨ।























