ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਕੋਲੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਦੱਸ ਦਈਏ ਕਿ ਆਸ਼ੂ ਨੇ ਕੋਰਟ ਵਿੱਚ ਇਹ ਪਟੀਸ਼ਨ ਪਾਈ ਹੈ ਕਿ ਜੇਕਰ ਵਿਜੀਲੈਂਸ ਉਹਨਾਂ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਘੱਟੋ ਘੱਟ 10 ਪਹਿਲਾਂ ਨੋਟਿਸ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਕਾਨੂੰਨੀ ਕਾਰਵਾਈ ਪੂਰੀ ਕਰ ਸਕਣ । ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।