ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਵਾਧਾ
ਵਿਜੀਲੈਂਸ ਨੇ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਕੀਤਾ ਹਾਸਲ
ਚੰਡੀਗੜ੍ਹ, 29ਅਗਸਤ(ਵਿਸ਼ਵ ਵਾਰਤਾ)-ਵਿਜੀਲੈਂਸ ਨੇ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਦੋ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਆਸ਼ੂ ਨੂੰ ਮਾਨਯੋਗ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਸਾਬਕਾ ਮੰਤਰੀ ਨੂੰ 2 ਦਿਨ ਦੇ ਹੋਰ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ।























