ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ 22 ਅਗਸਤ ਨੂੰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।ਜਿਸ ਤੋਂ ਬਾਅਦ ਆਸ਼ੂ ਕਰੀਬ 8 ਦਿਨ ਵਿਜੀਲੈਂਸ ਕੋਲ ਰਿਮਾਂਡ ‘ਤੇ ਰਹੇ। ਇਸ ਤੋਂ ਬਾਅਦ ਉਹਨਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਆਸ਼ੂ ਨੇ ਪਹਿਲਾਂ ਜ਼ਿਲ੍ਹਾ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਇਸ ਦੇ ਖਾਰਜ ਹੋਣ ਤੋਂ ਬਾਅਦ ਆਸ਼ੂ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਅੱਜ ਹੈ |