ਸਾਬਕਾ ਮੰਤਰੀ ਭਾਰਤ ਭੂਸ਼ਣ ਨੇ ਕੀਤਾ ਹਾਈਕੋਰਟ ਦਾ ਰੁਖ
ਪੜ੍ਹੋ ਹਾਈਕੋਰਟ ਤੋਂ ਕੀਤੀ ਕਿਹੜੀ ਮੰਗ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਾਤ)- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਹਾਈਕੋਰਟ ਦਾ ਰੁਖ ਕੀਤਾ ਹੈ। ਉਹਨਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਇਹ ਮੰਗ ਕੀਤੀ ਹੈ ਉਹਨਾਂ ਖਿਲਾਫ ਦਰਜ ਸ਼ਿਕਾਇਤ ਦੀ ਪਾਰਦਰਸ਼ੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਉਹਨਾਂ ਨੂੰ ਵੀ ਜਾਂਚ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਆਸ਼ੂ ਨੇ ਇਹ ਵੀ ਮੰਗ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸਾਬਕਾ ਮੰਤਰੀ ਆਸ਼ੂ ਦੀ ਪਟੀਸ਼ਨ ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ।