ਸਾਬਕਾ ਮੰਤਰੀ ਮਦਨ ਮੋਹਨ ਮੁੜ ਭਾਜਪਾ ‘ਚ ਸ਼ਾਮਿਲ
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਅੱਜ ਭਾਜਪਾ ਵਿੱਚ ਵਾਪਸੀ । ਉਹ ਸ਼ਾਮ 5.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚ ਕੇ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਭਾਜਪਾ ਤੋਂ ਨਾਰਾਜ਼ ਹੋ ਕੇ ਉਹ ਕੁਝ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।