ਸਾਬਕਾ ਮੰਤਰੀ ਮਲਕੀਤ ਦਾਖਾ ਨੂੰ ਸਦਮਾ, ਬੇਟੇ ਦਾ ਦਿਹਾਂਤ
ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ)-ਸਾਬਕਾ ਮੰਤਰੀ ਮਲਕੀਤ ਦਾਖਾ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨਾਂ ਦੇ ਸਪੁੱਤਰ ਜਸਵੀਰ ਸਿੰਘ ਗੋਗੀ ਦਾ ਦੇਹਾਂਤ ਹੋ ਗਿਆ। ਸਵਰਗਵਾਸੀ ਜਸਵੀਰ ਸਿੰਘ ਗੋਗੀ ਦਾ ਅੰਤਿਮ ਸਸਕਾਰ 23 ਅਕਤੂਬਰ ਨੂੰ ਪਿੰਡ ਬਿਲਾਸਪੁਰ ਵਿਖੇ ਦੁਪਹਿਰ 3ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਆਗੂਆਂ ਨੇ ਦਾਖਾ ਪਰਿਵਾਰ ਨਾਲ ਅਫਸੋਸ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ।