ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਫਿਲੌਰ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਸਨ ਨਾਰਾਜ਼,ਅਕਾਲੀ ਦਲ ਸੰਯੁਕਤ ਵਿੱਚ ਕਰਨਗੇ ਸ਼ਿਰਕਤ
ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)- ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਫਿਲੌਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਫਿਲੌਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਦੱਸੇ ਜਾ ਰਹੇ ਸਨ। ਜਿਕਰਯੋਗ ਹੈ ਕਿ ਫਿਲੌਰ ਅਕਾਲੀ-ਭਾਜਪਾ ਸਰਕਾਰ (2012-17) ਵਿੱਚ ਮੰਤਰੀ ਸਨ ਪਰ,2014 ਵਿੱਚ ਉਨ੍ਹਾਂ ਦੇ ਪੁੱਤਰ ਦਾ ਨਾਂ ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਸਾਹਮਣੇ ਆਉਣ ‘ਤੇ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਬਾਅਦ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਉਹਨਾਂ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਹਨ।