ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਦਰਜ ਐਫਆਈਆਰ ਵਿੱਚ ਇੱਕ ਹੋਰ ਸਾਬਕਾ ਮੰਤਰੀ ਦਾ ਨਾਮ ਵੀ ਸ਼ਾਮਿਲ
ਵਿਜ਼ੀਲੈਂਸ ਕਿਸੇ ਵੀ ਸਮੇਂ ਲੈ ਸਕਦੀ ਹੈ ਸ਼ਿਕੰਜੇ ‘ਚ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅੱਜ ਸਵੇਰੇ 3 ਵਜੇ ਵਿਜ਼ੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਹੀ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਸ਼ਾਮਿਲ ਹੈ। ਗਿਲਜ਼ੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ ਦੋਵਾਂ ਸਾਬਕਾ ਮੰਤਰੀਆਂ ਤੋਂ ਇਲਾਵਾ ਇਸ ਮਾਮਲੇ ਵਿੱਚ 6 ਹੋਰ ਜਣਿਆਂ ਦੇ ਨਾਮ ਵੀ ਸ਼ਾਮਿਲ ਹਨ।