ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ 7 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਵਿਜੀਲੈਂਸ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਧਰਮਸੋਤ ਕੋਲੋਂ ਰਾਤ ਭਰ ਵਿਜੀਲੈਂਸ ਦਫਤਰ ਵਿੱਚ ਪੁੱਛਗਿੱਛ ਕੀਤੀ ਗਈ ਹੈ। ਅੱਜ ਪੇਸ਼ੀ ਦੌਰਾਨ ਵਿਜੀਲੈਂਸ ਵੱਲੋਂ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਸਾਧੂ ਸਿੰਘ ਨੂੰ ਜੰਗਲਾਤ ਵਿਭਾਗ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਜਮਾਨਤ ਤੇ ਬਾਹਰ ਹਨ।