ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ; ਅਦਾਲਤ ਨੇ ਮੁੜ ਭੇਜਿਆ ਰਿਮਾਂਡ ਤੇ
ਚੰਡੀਗੜ੍ਹ,10 ਜੂਨ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਫੜੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਧਰਮਸੋਤ ਅਤੇ ਉਸਦੇ ਦੋ ਹੋਰ ਸਾਥੀਆਂ ਨੂੰ ਤਿੰਨ ਦਿਨਾਂ ਦੇ ਵਿਜੀਲੈਂਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਦੇ ਬਾਹਰ ਧਰਮਸੋਤ ਨੇ ਬਿਆਨ ਦਿੱਤਾ ਹੈ ਕਿ ਸਰਕਾਰ ਠੇਕੇਦਾਰ ਨੂੰ ਬਚਾਉਣਾ ਚਾਹੁੰਦੀ ਹੈ। ਇਸ ਮਾਮਲੇ ਵਿੱਚ ਧਰਮਸੋਤ ਦੀ ਅਗਲੀ ਪੇਸ਼ੀ 13 ਜੂਨ ਨੂੰ ਹੋਵੇਗੀ।