ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਦੀ ਹੇਠਲੀ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਸੀ।