ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਕੋਈ ਰਾਹਤ
ਪੜ੍ਹੋ ਅਦਾਲਤ ਨੇ ਕਦੋਂ ਤੱਕ ਟਾਲੀ ਜ਼ਮਾਨਤ ਅਰਜ਼ੀ ਤੇ ਸੁਣਵਾਈ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਰੈਗੂਲਰ ਜ਼ਮਾਨਤ ਦੀ ਅਰਜ਼ੀ ਤੇ ਸੁਣਵਾਈ ਕੋਰਟ ਨੇ 18 ਅਗਸਤ ਤੱਕ ਟਾਲ ਦਿੱਤੀ ਹੈ।