ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਬਿਨਾਂ ਕੋਈ ਰਾਹਤ ਦਿੱਤੇ ਟਾਲ ਦਿੱਤਾ ਹੈ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਵਿੱਚ ਧਰਮਸੋਤ ਨੇ ਪਹਿਲਾਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹੇਠਲੀ ਅਦਾਲਤ ਨੇ 1 ਅਗਸਤ ਨੂੰ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਕਾਰਨ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।