ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਨੂੰ ਸਰਕਾਰ ਦੀ ਮਨਜ਼ੂਰੀ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਮੁਕੱਦਮਾ ਚਲਾਉਣ ਲਈ ਵਿਜੀਲੈਂਸ ਨੂੰ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਜੂਨ ਵਿੱਚ ਧਰਮਸੋਤ ਨੂੰ ਖ਼ੈਰ ਦੇ ਦਰੱਖਤਾਂ ਦੀ ਕਟਾਈ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਜੰਗਲਾਤ ਵਿਭਾਗ ਵਿੱਚ ਐਨਓਸੀ ਜਾਰੀ ਕਰਨ ਲਈ ਪਰਮਿਟ ਦੇਣ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਸ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਮੇਤ ਕਈ ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ।