ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਭੇਜਿਆ ਇਕ ਦਿਨ ਲਈ ਵਿਜੀਲੈਂਸ ਹਿਰਾਸਤ ‘ਚ
ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ)- ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮੋਹਾਲੀ ਦੀ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਪੇਸ਼ ਕੀਤਾ। ਜਿੱਥੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇਕ ਦਿਨ ਦੇ ਵਿਜੀਲੈਂਸ ਹਿਰਾਸਤ ਵਿਚ ਭੇਜ ਦਿੱਤਾ ਹੈ।
ਗੌਰਤਲਬ ਹੈ ਕਿ ਸੁੰਦਰ ਸ਼ਾਮ ਅਰੋੜਾ ਸਮੇਤ ਪੀਐਸਆਈਈਸੀ ਦੇ 10 ਅਧਿਕਾਰੀਆਂ ਖਿਲਾਫ਼ 5 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਉਤੇ ਪੀਐਸਆਈਈਸੀ ਦੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ ਵੰਡਣ ਤੇ ਆਪਣੇ ਚਹੇਤਿਆਂ ਨੂੰ ਵੇਚਣ ਦਾ ਦੋਸ਼ ਸੀ।