ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਦਾ ਸਟੇਅ ਜਾਰੀ
ਚੰਡੀਗੜ੍ਹ 12 ਨਵੰਬਰ(ਵਿਸ਼ਵ ਵਾਰਤਾ) – ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਸਰਕਾਰ ਵੱਲੋਂ ਜਵਾਬ ਦੇਣ ਲਈ ਸਮਾਂ ਦਿੱਤੇ ਜਾਣ ਦੀ ਮੰਗ ‘ਤੇ ਅਦਾਲਤ ਨੇ ਸੁਣਵਾਈ 9 ਜਨਵਰੀ ਤੈਅ ਕਰਦੇ ਹੋਏ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੇ ਨਿਰਦੇਸ਼ਾਂ ਨੂੰ ਬਰਕਰਾਰ ਰੱਖਿਆ। ਗਿਲਜ਼ੀਆਂ ‘ਤੇ ਰੁੱਖ ਕੱਟਣ ਦੇ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।
ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਡਾਇਰੀ ਤੋਂ ਸਾਹਮਣੇ ਆਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।