ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਭਾਰਤੀ ਜਨਤਾ ਪਾਰਟੀ ਵਿੱਚ ਹੋੋਏ ਸ਼ਾਮਿਲ
ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹ ਪਾਰਟੀ ਦੇ ਖੇਤਰੀ ਦਫਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਦੁਸ਼ਯੰਤ ਗੌਤਮ ਦੀ ਹਾਜਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ।






















