ਬੰਗਾਲ ਵਿੱਚ ਕਾਂਗਰਸ ਨੂੰ ਵੱਡਾ ਝਟਕਾ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਤ੍ਰਿਣਮੂਲ ਕਾਂਗਰਸ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ)- ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਬਾਅਦ ਹੁਣ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਬੇਟੇ ਸਾਬਕਾ ਸੰਸਦ ਮੈਂਬਰ ਅਭਿਜੀਤ ਮੁਖਰਜੀ ਅੱਜ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿੱਚ ਸ਼ਾਮਲ ਹੋ ਗਏ ਹਨ। ਅਭਿਜੀਤ ਮੁਖਰਜੀ ਸ਼ਾਮ 4 ਵਜੇ ਕੋਲਕਾਤਾ ਦੇ ਤ੍ਰਿਣਮੂਲ ਭਵਨ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਲੋਕ ਸਭਾ ਵਿੱਚ ਤ੍ਰਿਣਮੂਲ ਪਾਰਲੀਮਾਨੀ ਪਾਰਟੀ ਦੇ ਨੇਤਾ ਸੁਦੀਪ ਬੰਦੋਪਾਧਿਆਏ ਅਤੇ ਸੀਨੀਅਰ ਮੰਤਰੀ ਪਾਰਥ ਚੈਟਰਜੀ ਮੌਜੂਦ ਸਨ। ਦੱਸ ਦੇਈਏ ਕਿ ਪਿਛਲੇ ਮਹੀਨੇ ਅਭਿਜੀਤ ਮੁਖਰਜੀ ਨੇ ਕੋਲਕਾਤਾ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸੰਸਦ ਭਤੀਜੇ ਅਤੇ ਟੀਐਮਸੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨਾਲ ਮੁਲਾਕਾਤ ਕੀਤੀ ਸੀ।






















