ਸਾਬਕਾ ਵਿਧਾਇਕ ਕੁਲਦੀਪ ਵੈਦ ਖਿਲਾਫ ਕੇਸ ਦਰਜ
ਚੰਡੀਗੜ੍ਹ, 14ਮਾਰਚ(ਵਿਸ਼ਵ ਵਾਰਤਾ) ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਵੱਲੋਂ ਕੁਲਦੀਪ ਵੈਦ ਦੇ ਘਰ ਲੁਧਿਆਣਾ ਵਿੱਚ ਛਾਪਾ ਮਾਰਿਆ ਗਿਆ ਸੀ। ਵਿਜੀਲੈਂਸ ਦੇ ਛਾਪੇ ਦੌਰਾਨ ਉਨ੍ਹਾਂ ਦੇ ਘਰੋਂ ਵਿਦੇਸ਼ੀ ਅਤੇ ਭਾਰਤੀ ਸ਼ਰਾਬ ਦੀਆਂ 73 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ ਸਨ। ਇਸ ਸਬੰਧੀ ਵਿਜੀਲੈਂਸ ਵੱਲੋਂ ਵਿਭਾਗ ਨੂੰ ਜਾਣੂ ਕਰਵਾਇਆ ਗਿਆ ਸੀ। ਕੁਲਦੀਪ ਵੈਦ ਖਿਲਾਫ ਹੁਣ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਹਨਾਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ।























