ਆਪ੍ਰੇਸ਼ਨ ਅਮ੍ਰਿਤਪਾਲ ਨੇ ਨਾਲ ਵਿਜੀਲੈਂਸ ਆਪ੍ਰੇਸ਼ਨ ਵੀ ਜਾਰੀ
ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ
ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਸੂਬੇ ਵਿੱਚ ਜਿੱਥੇ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜ੍ਹਨ ਦੀ ਕੋਸ਼ਿਸ਼ ਜਾਰੀ ਹੈ। ਉਸੇ ਤਰ੍ਹਾਂ ਵਿਜੀਲੈਂਸ ਬਿਓਰੋ ਵੱਲੋਂ ਵੀ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮੁਹਿੰਮ ਜਾਰੀ ਹੈ। ਇਸ ਦੇ ਚਲਦਿਆਂ ਹੀ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਪੰਜਾਬ ਦੇ ਲੁਧਿਆਣਾ ਸਥਿਤ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਣਗੇ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੈਦ ਖ਼ਿਲਾਫ਼ ਸੰਮਨ ਭੇਜੇ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 20 ਮਾਰਚ ਨੂੰ ਵਿਜੀਲੈਂਸ ਨੇ ਵੈਦ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ।
ਵਿਜੀਲੈਂਸ ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵੈਦ ਨੂੰ ਆਪਣੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਭਰਨ ਲਈ ਕੁਝ ਫਾਰਮ ਵੀ ਦਿੱਤੇ ਗਏ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ 13 ਮਾਰਚ ਨੂੰ ਵਿਜੀਲੈਂਸ ਟੀਮ ਨੇ ਸਰਾਭਾ ਨਗਰ ਇਲਾਕੇ ਵਿੱਚ ਕੁਲਦੀਪ ਵੈਦ ਦੇ ਘਰ ਛਾਪਾ ਮਾਰਿਆ ਸੀ। ਵਿਜੀਲੈਂਸ ਹੈੱਡਕੁਆਰਟਰ ਦੀ ਇੱਕ ਤਕਨੀਕੀ ਟੀਮ ਨੇ ਵੈਦ ਦੀਆਂ ਜਾਇਦਾਦਾਂ ਦਾ ਮੁਲਾਂਕਣ ਕੀਤਾ। ਇਸ ਛਾਪੇਮਾਰੀ ਦੌਰਾਨ ਬਿਊਰੋ ਦੀ ਟੀਮ ਨੇ ਉਸ ਦੇ ਘਰੋਂ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ ਚੰਡੀਗੜ੍ਹ ਵਿਖੇ ਵਿਕਰੀ ਲਈ ਬਣੀ ਸ਼ਰਾਬ ਬਰਾਮਦ ਕੀਤੀ।























