ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ
ਹਾਈਕੋਰਟ ਨੇ ਬੈਂਸ ਦੀਆਂ 2 ਪਟੀਸ਼ਨਾਂ ਕੀਤੀਆਂ ਰੱਦ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,10 ਜੂਨ(ਵਿਸ਼ਵ ਵਾਰਤਾ)-ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਲੋਕ ਇੰਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਿਮਰਜੀਤ ਬੈਂਸ ਵੱਲੋਂ ਬਾਲਾਤਕਾਰ ਮਾਮਲੇ ਵਿੱਚ ਪਾਈ ਗਈ ਜ਼ਮਾਨਤ ਅਰਜ਼ੀ ਦੇ ਨਾਲ ਨਾਲ ਉਹਨਾਂ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਦੇ ਖਿਲਾਫ ਪਾਈ ਗਈ ਪਟੀਸ਼ਨ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।