ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਮੁਹਾਲੀ ਦੀ ਸ਼ੈਸ਼ਨ ਕੋਰਟ ਵਿੱਚ ਕੀਤਾ ਗਿਆ ਪੇਸ਼
ਚੰਡੀਗੜ੍ਹ,12 ਨਵੰਬਰ(ਵਿਸ਼ਵ ਵਾਰਤਾ)- ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਕੱਲ੍ਹ ਸ਼ਾਮੀਂ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਮੁਹਾਲੀ ਦੀ ਸ਼ੈਸ਼ਨ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।ਕੱਲ੍ਹ ਦੇਰ ਰਾਤ ਹੀ ਉਹਨਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ।