ਸਾਬਕਾ ਵਿਧਾਇਕ ਸੁਖਪਾਲ ਖਹਿਰਾ 7 ਦਿਨਾਂ ਲਈ ਈਡੀ ਦੇ ਹਵਾਲੇ
ਅਦਾਲਤ ਨੇ ਭੇਜਿਆ ਰਿਮਾਂਡ ਤੇ
ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ)-ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅੱਜ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਲੰਮੀ ਬਹਿਸ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਖਹਿਰਾ ਨੂੰ 7 ਦਿਨਾਂ ਦੇ ਰਿਮਾਂਡ ’ਤੇ ਈਡੀ ਹਵਾਲੇ ਕਰ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਖਹਿਰਾ ਭੁਲੱਥ ਤੋਂ ਵਿਧਾਇਕ ਸਨ। 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ।