ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਪਿਆ ਦਿਲ ਦਾ ਦੌਰਾ
ਚੰਡੀਗੜ੍ਹ,10ਮਾਰਚ(ਵਿਸ਼ਵ ਵਾਰਤਾ)- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।