ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਲ
ਚੰਡੀਗੜ੍ਹ,5ਮਈ(ਵਿਸ਼ਵ ਵਾਰਤਾ)-ਪੰਜਾਬ ‘ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਚਰਨਜੀਤ ਸਿੰਘ ਅਟਵਾਲ ਦਾ ਦਿੱਲੀ ਵਿਖੇ ਨਿੱਘਾ ਸਵਾਗਤ ਕੀਤਾ। ਚਰਨਜੀਤ ਸਿੰਘ ਅਟਵਾਲ ਨੇ ਆਪਣੇ ਬੇਟੇ ਇੰਦਰ ਇਕਬਾਲ ਦੀ ਇੱਛਾ ਦਾ ਸਮਰਥਨ ਕਰਦਿਆਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਜੁਆਇਨ ਕਰ ਲਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ।