ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਅੱਜ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਅੱਜ ਪਾਰਟੀ ਦਫ਼ਤਰ ਵਿਖੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਏ। ਡਾਕਟਰ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਾਂਗਰਸ ਦੇ ਕੇਂਦਰੀ ਆਗੂਆਂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ।