ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ,ਥੋੜ੍ਹੀ ਦੇਰ ਵਿੱਚ ਫੜਨਗੇ ਭਾਜਪਾ ਦਾ ਪੱਲਾ
ਚੰਡੀਗੜ੍ਹ 18 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਦਾ ਸਿਆਸੀ ਜੀਵਨ 1995 ਵਿੱਚ ਸ਼ੁਰੂ ਹੋਇਆ ਜਦੋਂ ਮਨਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਗਿੱਦੜਬਾਹਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ, ਜਿਸ ਵਿੱਚ ਉਹ ਕਾਮਯਾਬ ਰਹੇ। 1997, 2002 ਅਤੇ 2007 ਵਿੱਚ ਉਹ ਫੇਰ ਜੇਤੂ ਰਹੇ। 2007 ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਮਨਪ੍ਰੀਤ ਨੂੰ ਖ਼ਜ਼ਾਨਾ ਮੰਤਰੀ ਦਾ ਅਹੁਦਾ ਦਿੱਤਾ, ਪਰ ਅਕਤੂਬਰ 2010 ਵਿੱਚ ਆਪਸੀ ਮਤਭੇਦ ਦੇ ਕਾਰਨ ਮਨਪ੍ਰੀਤ ਨੂੰ ਵਜ਼ਾਰਤ ਤੋਂ ਖ਼ਾਰਜ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਦੱਸ ਦਈਏ ਇਸ ਤੋਂ ਬਾਅਦ ਉਹਨਾਂ ਨੇ ਆਪਣੀ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦਾ ਗਠਨ ਵੀ ਕੀਤਾ ਸੀ। 2016 ਵਿੱਚ ਉਹਨਾਂ ਨੇ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਸ਼ਾਮਿਲ ਕਰ ਲਿਆ ਸੀ। ਜਿਸ ਤੋਂ ਬਾਅਦ ਕੈਪਟਨ ਸਰਕਾਰ ਵਿੱਚ ਉਹਨਾਂ ਨੂੰ ਇੱਕ ਵਾਰ ਫਿਰ ਤੋਂ ਖ਼ਜ਼ਾਨਾ ਮੰਤਰੀ ਬਣਾਇਆ ਗਿਆ ਸੀ।
https://twitter.com/MSBADAL/status/1615616022979153921?s=20&t=BLIoWGUdKNLyiZ5y_9ilxw