ਚੰਡੀਗੜ੍ਹ – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਖਿਆ ਕਿ ਸਾਨੂੰ ਆਪਣੇ ਗੁਰੂ ਨਾਨਕ ਦੇਵ ਜੀ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ਨੂੰ ਅਪਣਾਉਣ ਦੀ ਲੋੜ ਹੈ ਮੌਜੂਦਾ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣੇ ਜੀਵਨ ਨੂੰ ਜਿਉਣ ਦਾ ਸਿੱਖ ਪਰੰਪਰਾਵਾਂ ਅਨੁਸਾਰ ਕਾਰਜਾਂ ਪ੍ਤੀ ਸੁਹਿਰਦ ਹੋਣ ਦੀ ਲੋੜ ਹੈ। ਅੱਜ ਸੱਤਵੇਂ ਗੁਰੂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸ਼ੁੱਭ ਕਾਰਜ ਵੱਲ ਰੁਖ ਅਖਤਿਆਰ ਕਰ ਕੇ ਆਪਣੇ ਜੀਵਨ ਵਿੱਚ ਮਨੁੱਖਤਾ ਦੇ ਭਲੇ ਲਈ ਅਹਿਦ ਲੈਣ ਦੀ ਲੋੜ ਹੈ ਤਾਂ ਜੋ ਸਿੱਖ ਧਰਮ ਦੀ ਰਹਿਤ ਮਰਿਆਦਾ ਅਨੁਸਾਰ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।