ਨਵੀਂ ਦਿੱਲੀ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੈਟਰੋ ਦੇ ਕਿਰਾਏ ਵਿਚ ਪ੍ਰਸਤਾਵਿਤ ਵਾਧੇ ਨੂੰ ਕਾਨੂੰਨ ਮੁਤਾਬਕ ਦੱਸਦੇ ਹੋਏ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇ ਕਿਰਾਏ ਵਿਚ ਵਾਧੇ ਨੂੰ ਰੋਕਣਾ ਚਾਹੁੰਦੇ ਹਨ ਤਾਂ ਦਿੱਲੀ ਸਰਕਾਰ ਨੂੰ ਮੈਟਰੋ ਚਲਾਉੁਣ ਲਈ ਹਰ ਸਾਲ 3 ਹਜ਼ਾਰ ਕਰੋੜ ਰੁਪਏ ਦੀ ਪੂਰਤੀ ਕਰਨੀ ਹੋਵੇਗੀ।
ਪੁਰੀ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਦਿੱਲੀ ਮੈਟਰੋ ਐਕਟ ਪ੍ਰਸਤਾਵਿਤ ਕਿਰਾਏ ‘ਚ ਵਾਧੇ ਨੂੰ ਰੋਕਣ ਦੀ ਇਜਾਜ਼ਤ ਨਹੀਂ ਦਿੰਦਾ। ਫਿਰ ਵੀ ਜੇ ਕੇਜਰੀਵਾਲ ਕਿਰਾਏ ਵਿਚ ਵਾਧੇ ਨੂੰ ਰੋਕਣਾ ਚਾਹੁੰਦੇ ਹਨ ਤਾਂ ਨਵੀਂ ਕਿਰਾਇਆ ਨਿਰਧਾਰਨ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ ਪਰ ਸ਼ਰਤ ਇਹ ਹੈ ਕਿ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੂੰ ਮੈਟਰੋ ਚਲਾਉਣ ਲਈ ਹਰ ਸਾਲ ਹੋਣ ਵਾਲੇ 3 ਹਜ਼ਾਰ ਕਰੋੜ ਰੁਪਏ ਦੀ ਨੁਕਸਾਨ ਪੂਰਤੀ ਦਿੱਲੀ ਸਰਕਾਰ ਕਰੇਗੀ। ਮੌਜੂਦਾ ਕਿਰਾਇਆ ਨਿਰਧਾਰਨ ਕਮੇਟੀ ਵਲੋਂ ਪ੍ਰਸਤਾਵਿਤ ਵਾਧਾ 10 ਅਕਤੂਬਰ ਤੋਂ ਲਾਗੂ ਕਰਨ ਦੇ ਫੈਸਲੇ ਦੀ ਦਿੱਲੀ ਸਰਕਾਰ ਵਲੋਂ ਲਗਾਤਾਰ ਵਿਰੋਧਤਾ ਕੀਤੀ ਜਾ ਰਹੀ ਹੈ।