ਸਾਲ ਵਿੱਚ ਤੀਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ
ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਪਹੁੰਚ ਕੇ ਸਮਰਥਕਾਂ ਨੂੰ ਦਿੱਤਾ ਇਹ ਸੰਦੇਸ਼
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੈਰੋਲ ਤੇ ਚੁੱਕੇ ਸਵਾਲ
ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਬਲਾਤਕਾਰ ਅਤੇ ਕਤਲ ਵਰਗੇ ਘਿਨੌਣੇ ਮਾਮਲਿਆਂ ਵਿੱਚ ਸਜਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚ ਗਿਆ ਹੈ। ਦੱਸ ਦਈਏ ਕਿ ਇਸ ਸਾਲ ਇਹ ਤੀਜਾ ਮੌਕਾ ਹੈ ਜਦੋਂ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਫਰਵਰੀ ਅਤੇ ਜੂਨ ਵਿੱਚ ਵੀ ਉਸਨੂੰ ਫਰਲੋ ਮਿਲੀ ਸੀ। ਉੱਥੇ ਪਹੁੰਚਣ ਤੋਂ ਬਾਅਦ ਰਾਮ ਰਹੀਮ ਕੁੱਝ ਮਿੰਟਾਂ ਲਈ ਸੋਸ਼ਲ ਮੀਡੀਆ ਤੇ ਲਾਈਵ ਵੀ ਹੋਇਆ । ਰਾਮ ਰਹੀਮ ਨੇ ਆਪਣੇ ਫੋਲੋਅਰਜ਼ ਨੂੰ ਕਿਹਾ ਕਿ ਜਿਵੇਂ ਤੁਹਾਨੂੰ ਕਿਹਾ ਹੈ, ਵਿਸ਼ਵਾਸ ਰੱਖੋ। ਜੋ ਵੀ ਜ਼ਿੰਮੇਵਾਰ ਲੋਕ ਤੁਹਾਨੂੰ ਕਰਨ ਲਈ ਕਹਿੰਦੇ ਹਨ, ਉਹ ਕਰੋ ਆਪਣੀ ਮਰਜ਼ੀ ਨਾਲ ਕਰਨ ਦੀ ਲੋੜ ਨਹੀਂ ਹੈ।
ਮੈਸੇਜ ਦੀ ਸ਼ੁਰੂਆਤ ‘ਚ ਰਾਮ ਰਹੀਮ ਨੇ ਕਿਹਾ ਕਿ ਮੈਂ ਬਰਨਾਵਾ ਪਹੁੰਚ ਗਿਆ ਹਾਂ। ਤੁਸੀਂ ਲੋਕ ਪਹਿਲਾਂ ਵਾਂਗ ਹੁਕਮ ਮੰਨਦੇ ਰਹੋ। ਸਾਨੂੰ ਤੁਹਾਡੇ ‘ਤੇ ਮਾਣ ਹੈ। ਰੱਬ ਤੁਹਾਨੂੰ ਖੁਸ਼ੀਆਂ ਦੇਵੇ। ਜ਼ਿੰਮੇਵਾਰੀਆਂ ਨੂੰ ਸਵੀਕਾਰ ਕਰਨਾ ਪੈਂਦਾ ਹੈ।
ਦੱਸ ਦਈਏ ਕਿ ਕੱਲ੍ਹ ਰਾਮ ਰਹੀਮ ਨੂੰ ਕੱਲ੍ਹ 40 ਦਿਨਾਂ ਦੀ ਪੈਰੋਲ ਮਿਲੀ ਸੀ। ਜਿਸ ਤੋਂ ਬਾਅਦ ਉਹ ਅੱਜ ਸਵੇਰੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਰਾਜਸਥਾਨ ਦੇ ਗੁਰੂਸਰ ਮੋਡੀਆ ਵੀ ਜਾ ਸਕਦਾ ਹੈ। ਰਾਮ ਰਹੀਮ ਸਿਰਸਾ ਆਉਣਾ ਚਾਹੁੰਦਾ ਸੀ ਪਰ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ।
ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੈਰੋਲ ਨੂੰ ਲੈ ਕੇ ਸਵਾਲ ਚੁੱਕੇ ਹਨ।