• Latest
  • Trending
ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

3 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

54 minutes ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

1 hour ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

December 29, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

– ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ ‘ਸੜਕ ਸੁਰੱਖੀਆ ਫੋਰਸ’ ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ: ਡੀਜੀਪੀ ਗੌਰਵ ਯਾਦਵ

– ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ

– ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

– ਕਿਤਾਬ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾ ਵਿਸ਼ਲੇਸ਼ਣ ਸ਼ਾਮਲ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ

– ਸਾਲ 2022 ਵਿੱਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ਵਿੱਚ ਮੌਤਾਂ ਹੋਈਆਂ: ਡਾਇਰੈਕਟਰ ਪੀ.ਆਰ.ਐਸ.ਟੀ.ਆਰ.ਸੀ. ਨਵਦੀਪ ਅਸੀਜਾ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਦਰਜ ਕੀਤੀਆਂ ਗਈਆਂ ਸਨ।

ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ ਆਈ ਇਹ ਮਹੱਤਵਪੂਰਨ ਗਿਰਾਵਟ ਦੇਸ਼ ਵਿਆਪੀ ਰੁਝਾਨ, ਜਿਸ ਦੌਰਾਨ 2022 ਵਿੱਚ ਸੜਕੀ ਮੌਤਾਂ ਵਿੱਚ 9.4 ਪ੍ਰਤੀਸ਼ਤ ਦਾ ਵਾਧਾ ਹੋਇਆ, ਦੇ ਬਿਲਕੁੱਲ ਉਲਟ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਕੁੱਲ 1,68,491 ਮੌਤਾਂ ਹੋਈਆਂ।
ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸਐਸਐਫ), ਜੋ ਕਿ ਸੜਕ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਵਾਲੀ ਵਿਸ਼ੇਸ਼ ਪੁਲਿਸ ਟੀਮ ਹੈ, ਦੀ ਸ਼ੁਰੂਆਤ ਨਾਲ ਇਸ ਗਿਰਾਵਟ ਦੇ ਰੁਝਾਨ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ-ਐਸਐਸਐਫ ਜਲਦੀ ਹੀ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ਵਿੱਚ ਕਮੀ ਲਿਆ ਕੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ ਬਲਕਿ ਸੂਬੇ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ।
ਡੀਜੀਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
ਵਧੇਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022, ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਕੀਤੀ ਗਈ ਪਹਿਲ ਹੈ। ਇਸ ਰਿਪੋਰਟ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਰਿਪੋਰਟ ਰੋਡ ਸੇਫਟੀ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਅਕਾਦਮੀਆਂ ਲਈ ਵੀ ਇੱਕ ਮਹੱਤਵਪੂਰਨ ਹਵਾਲਾ ਸਮੱਗਰੀ ਦਾ ਕੰਮ ਦੇਵੇਗੀ।
ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਨੇ ਰਿਪੋਰਟ ਦੀਆਂ ਮੁੱਖ ਲੱਭਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਵਿੱਚ 7.44% ਦੀ ਸਾਲਾਨਾ ਵਾਧਾ ਦਰ ਦੇ ਹਿਸਾਬ ਨਾਲ ਪੰਜਾਬ ਵਿੱਚ ਕੁੱਲ 5,55,429 ਮੋਟਰ ਵਾਹਨ ਰਜਿਸਟਰਡ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ 2023 ਤੱਕ ਪੰਜਾਬ ਵਿੱਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 1.33 ਕਰੋੜ (1,32,87,350) ਸੀ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਦੇ ਮੁਕਾਬਲੇ ਫਰਵਰੀ, ਜੁਲਾਈ, ਸਤੰਬਰ, ਅਕਤੂਬਰ, ਨਵੰਬਰ ਅਤੇ ਦਸੰਬਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਦੋਂ ਕਿ ਬਾਕੀ ਹੋਰ ਸਾਰੇ ਮਹੀਨਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਅਵਾਰਾ ਪਸ਼ੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2022 ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਰਕੇ ਕੁੱਲ 2085 ਲੋਕ ਸੜਕ ਹਾਦਸਿਆਂ ਵਿੱਚ ਮਾਰੇ ਗਏ ਅਤੇ 421 ਮੌਤਾਂ ਅਵਾਰਾ ਪਸ਼ੂਆਂ ਕਰਕੇ ਹੋਈਆਂ।
ਦੱਸਣਯੋਗ ਹੈ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਸਭ ਤੋਂ ਵੱਧ ਮੌਤਾਂ, ਜੋ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਕੁੱਲ ਮੌਤਾਂ ਦਾ 26 ਫੀਸਦ ਬਣਦੀਆਂ ਹਨ, ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਵਿੱਚੋਂ ਘੱਟੋ-ਘੱਟ 75 ਪ੍ਰਤੀਸ਼ਤ ਮੌਤਾਂ ਪੇਂਡੂ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ। ਸਮਾਜਿਕ-ਆਰਥਿਕ ਲਾਗਤ ਵਿਸ਼ਲੇਸ਼ਣ ਦੇ ਅਨੁਸਾਰ ਪੰਜਾਬ ਵਿੱਚ ਸਾਲ 2022 ‘ਚ ਸੜਕ ਹਾਦਸਿਆਂ ਵਿੱਚ 21,517 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

by Navjot
2 weeks ago
0

  ਕੋਰਬਾ, 4 ਨਵੰਬਰ (ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕੁਸਮੁੰਡਾ ਇਲਾਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 