ਸਾਵਧਾਨ ! ਜਲਦੀ ਲਗਵਾ ਲਓ ਕੋਰੋਨਾ ਦੇ ਦੋਨੋਂ ਟੀਕੇ, ਨਹੀਂ ਤਾਂ ਸਰਕਾਰੀ ਦਫ਼ਤਰਾਂ ’ਚ ਨਹੀਂ ਮਿਲੇਗੀ ਐਂਟਰੀ
ਚੰਡੀਗੜ੍ਹ, 31ਦਸੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ‘ਚ ਉਨ੍ਹਾਂ ਲੋਕਾਂ ਦੀ ਹੀ ਐਂਟਰੀ ਹੋਵੇਗੀ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੇ ਦੋਵੇਂ ਟੀਕੇ ਲਗਵਾ ਲਏ ਹਨ। ਜਾਰੀ ਕੀਤੇ ਗਏ ਹੁਕਮ ਅਨੁਸਾਰ ਜਿਸ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਦਫਤਰ ‘ਚ ਐਂਟਰੀ ਨਹੀਂ ਮਿਲੇਗੀ।
























