ਫਿਰੋਜ਼ਪੁਰ, 19 ਦਸੰਬਰ ( ਵਿਸ਼ਵ ਵਾਰਤਾ )- ਪੰਜਾਬ ਵਿਚ ਅੱਜ ਤੋਂ ਨਵਾਂ ਮੋਟਰ ਵਹੀਕਲ ਐਕਟ ਲਾਗੂ ਹੋ ਗਿਆ ਹੈ, ਜਿਸ ਨਾਲ ਸੂਬੇ ਵਿਚ ਹੁਣ ਚਲਾਨ ਮਹਿੰਗਾ ਹੋ ਗਿਆ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਅਧੀਨ ਹੁਣ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ ਅਦਾ ਕਰਨਾ ਪਵੇਗਾ।